ਜ਼ੀਰਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਘੁਮਿਆਰੀ ਵਾਲਾ ਤੋਂ ਕਰੀਬ 15 ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ
ਮੱਲਾਂ ਵਾਲਾ: ਹਲਕਾ ਜ਼ੀਰਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਪਿੰਡ ਘੁਮਿਆਰੀ ਵਾਲਾ ਤੋਂ ਕਰੀਬ 15 ਪਰਿਵਾਰ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ।
ਇਸ ਮੌਕੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਕੁਲਬੀਰ ਸਿੰਘ ਜ਼ੀਰਾ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਪਰਿਵਾਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ਕਾਂਗਰਸ ਦਾ ਪਰਿਵਾਰ ਦਿਨੋਂ ਦਿਨ ਵੱਡਾ ਹੋ ਰਿਹਾ ਹੈ ਅਤੇ ਲੋਕ ਪਾਰਟੀ ਦੀਆਂ ਨੀਤੀਆਂ ਉਤੇ ਭਰੋਸਾ ਜਤਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਉਮੀਦਾਂ ਉਤੇ ਖਰੀ ਉਤਰਦੀ ਰਹੇਗੀ।

Post a Comment